ਨਵੀਂ ਦਿੱਲੀ, 16 ਮਾਰਚ (ਏਜੰਸੀ)ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਜਿਨ੍ਹਾਂ ਨੂੰ ਦਿਲ ਦੀ ਬਿਮਾਰੀ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਦੇ ਲੋਕ ਸਭਾ ਚੋਣਾਂ ਲੜਨ ਦੀ ਸੰਭਾਵਨਾ ਨਹੀਂ ਹੈ | ਸੂਤਰਾਂ ਨੇ ਦੱਸਿਆ ਕਿ ਹੋ ਸਕਦਾ ਹੈ ਕਿ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਚੋਣ ਲੜਨ ਦੀ ਹਾਲਤ ਵਿਚ ਨਾ ਹੋਣ | ਉਹ ਪੰਜਾਬ ਦੇ ਲੁਧਿਆਣਾ ਹਲਕੇ ਤੋਂ ਪ੍ਰਤੀਨਿਧਤਾ ਕਰਦੇ ਹਨ | ਉਨ੍ਹਾਂ ਦੀ ਸਿਹਤ ਬਾਰੇ ਪਾਰਟੀ ਹਾਈ ਕਮਾਨ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ | ਤਿਵਾੜੀ ਨੂੰ ਦੱਖਣੀ ਦਿੱਲੀ ਦੇ ਮੈਕਸ ਹਸਪਤਾਲ ਵਿਚ ਬੀਤੇ ਦਿਨ ਭਰਤੀ ਕਰਵਾਇਆ ਗਿਆ ਸੀ | 48 ਸਾਲਾ ਤਿਵਾੜੀ ਪਿਛਲੇ ਕੁਝ ਦਿਨਾਂ ਤੋਂ ਠੀਕ ਮਹਿਸੂਸ ਨਹੀਂ ਕਰ ਰਹੇ ਹਨ | ਇਸ ਤੋਂ ਪਹਿਲਾਂ ਉਹ ਇਲਾਜ ਲਈ ਏਮਜ ਗਏ ਸਨ | ਤਿਵਾੜੀ ਕਾਂਗਰਸ ਦੇ ਸੀਨੀਅਰ ਪਾਰਟੀ ਆਗੂ ਹੋਣ ਦੇ ਨਾਲ ਨਾਲ ਇਕ ਚੰਗੇ ਬੁਲਾਰੇ ਵੀ ਹਨ | ਪਾਰਟੀ ਨੇ ਅਜੇ ਲੁਧਿਆਣਾ ਲਈ ਕਿਸੇ ਉਮੀਦਵਾਰ ਦਾ ਨਾਂਅ ਨਹੀਂ ਐਲਾਨਿਆ | ਤਿਵਾੜੀ ਆਸਵੰਦ ਸਨ ਕਿ ਉਨ੍ਹਾਂ ਨੂੰ ਮੁੜ ਇਥੋਂ ਚੋਣ ਲੜਾਈ ਜਾਵੇਗੀ | ਇਸ ਤੋਂ ਪਹਿਲਾਂ ਇਹ ਵੀ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਤਿਵਾੜੀ ਚੰਡੀਗੜ੍ਹ ਤੋਂ ਚੋਣ ਲੜਨਾ ਚਹੰੁਦੇ ਹਨ, ਜਿਥੋਂ ਕਿ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਨੂੰ ਮੁੜ ਖੜ੍ਹਾ ਕਰ ਦਿੱਤਾ ਗਿਆ ਹੈ |
No comments:
Post a Comment