Monday, 17 March 2014

ਸੜਕ ਹਾਦਸੇ 'ਚ ਕਾਰ ਸਵਾਰ ਨੌਜਵਾਨ ਦੀ ਮੌਤ

ਲੁਧਿਆਣਾ: - ਫਿਰੋਜ਼ਪੁਰ ਰੋਡ 'ਤੇ ਬੀਤੀ ਰਾਤ ਹੋਏ ਇਕ ਸੜਕ ਹਾਦਸੇ ਵਿਚ ਬੀ. ਐੱਮ. ਡਬਲਿਊ. ਕਾਰ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਦਯਾਨੰਦ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਅਕਸ਼ਿਤ ਖਰਬੰਦਾ ਨਿਵਾਸੀ ਊਧਮ ਸਿੰਘ ਨਗਰ ਦੇ ਰੂਪ ਵਿਚ ਹੋਈ ਹੈ। ਉਹ ਲਾਇਲਪੁਰ ਸਵੀਟਸ ਦੇ ਮਾਲਕ ਕਪਿਲ ਖਰਬੰਦਾ ਦਾ ਭਤੀਜਾ ਸੀ, ਜਦਕਿ ਜ਼ਖਮੀ ਦੂਜੇ ਨੌਜਵਾਨ ਦੀ ਪਛਾਣ ਰਜਤ ਛਾਬੜਾ ਦੇ ਰੂਪ ਵਿਚ ਹੋਈ ਹੈ। 

 
 ਜਾਣਕਾਰੀ ਦਿੰਦੇ ਹੋਏ ਥਾਣਾ ਸਰਾਭਾ ਨਗਰ ਦੇ ਮੁਖੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਦਾ ਹੈ। ਲੋਕਾਂ ਮੁਤਾਬਕ ਦੋਵੇਂ ਨੌਜਵਾਨ ਫਿਰੋਜ਼ਪੁਰ ਰੋਡ ਤੋਂ ਮੁੱਲਾਂਪੁਰ ਵੱਲ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਦਾ ਗੱਡੀ ਤੋਂ ਕੰਟਰੋਲ ਖੋਹ ਗਿਆ, ਪਹਿਲਾਂ ਕਾਰ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ ਤੇ ਉਸਦੇ ਬਾਅਦ ਕਾਰ ਫੁੱਟਪਾਥ ਟੱਪ ਕੇ ਦੂਜੇ ਪਾਸੇ ਸੜਕ 'ਤੇ ਜਾ ਡਿੱਗੀ ਅਤੇ ਕਾਰ ਨੇ ਕਈ ਕਲਾਬਾਜ਼ੀਆਂ ਖਾਧੀਆਂ। ਲੋਕਾਂ ਨੇ ਹਾਦਸਾ ਹੁੰਦੇ ਦੇਖ ਕੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸਦੇ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਾਰ ਵਿਚ ਦੋਵਾਂ ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ।  ਇਕ ਨੌਜਵਾਨ ਦੀ ਤਾਂ ਮੌਤ ਹੋ ਚੁੱਕੀ ਸੀ, ਜਦਕਿ ਦੂਜੇ ਨੂੰ ਤੁਰੰਤ ਇਲਾਜ ਲਈ ਡੀ. ਐੱਮ. ਸੀ. ਹਸਪਤਾਲ ਭੇਜ ਦਿੱਤਾ ਗਿਆ, ਜਿਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਸਬੰਧ ਵਿਚ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ।

No comments:

Post a Comment