Saturday, 22 March 2014

ਭ੍ਰਿਸ਼ਟਾਚਾਰ ਮੁਕਤ ਭਾਰਤ ਲਈ ਕਾਂਗਰਸ ਤੇ ਭਾਜਪਾ ਨੂੰ ਸੱਤਾ 'ਚ ਆਉਣ ਤੋਂ ਰੋਕਣਾ ਪਵੇਗਾ: ਅਰਵਿੰਦ ਕੇਜਰੀਵਾਲ

 
ਫਰੀਦਾਬਾਦ 22 ਮਾਰਚ (ਏਜੰਸੀ)-ਹਰਿਆਣਾ 'ਚ ਦੋ ਦਿਨਾ ਰੋਡ ਸ਼ੋਅ ਦੀ ਸ਼ੁਰੂਆਤ ਕਰਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਾਂਗਰਸ ਤੇ ਭਾਜਪਾ ਉਪਰ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ 'ਚੋਂ ਕੋਈ ਵੀ ਸੱਤਾ 'ਚ ਆਈ ਤਾਂ ਗੈਸ ਦੀਆਂ ਕੀਮਤਾਂ ਕਈ ਗੁਣਾਂ ਵੱਧ ਜਾਣਗੀਆਂ। ਉਨ੍ਹਾਂ ਕਿਹਾ ਕਿ ਪਹਿਲੀ ਅਪ੍ਰੈਲ ਤੋਂ ਗੈਸ ਕੀਮਤਾਂ ਵਧਾਉਣ ਦੀ ਕੇਂਦਰ ਸਰਕਾਰ ਨੂੰ ਇਜਾਜਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ 'ਚ ਚੋਣ ਕਮਿਸ਼ਨ ਵੱਲੋਂ ਮੇਰੀ ਸ਼ਕਾਇਤ ਦਾ ਨੋਟਿਸ ਲੈਣ ਦਾ ਜਿਕਰ ਕੀਤਾ ਗਿਆ ਹੈ। ਮੈਂ ਇਸ ਵਾਸਤੇ ਚੋਣ ਕਮਿਸ਼ਨ ਦਾ ਧੰਨਵਾਦੀ ਹਾਂ ਤੇ ਮੈਨੂੰ ਆਸ ਹੈ ਕਿ ਚੋਣ ਕਮਿਸ਼ਨ ਕੇਂਦਰ ਨੂੰ ਗੈਸ ਦੀਆਂ ਕੀਮਤਾਂ ਵਧਾਉਣ ਦੀ ਇਜਾਜਤ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਨਿਰਣਾ ਲੈਣ ਕਿ ਉਨ੍ਹਾਂ ਨੇ ਕਿਸ ਨੂੰ ਵੋਟ ਦੇਣੀ ਹੈ ਕਿਉਂਕਿ ਜੇਕਰ ਯੂ.ਪੀ.ਏ ਜਾਂ ਭਾਜਪਾ ਦੇ ਪ੍ਰਧਾਨ ਮੰਤਰੀ ਅਹੁੱਦੇ ਲਈ ਉਮੀਦਵਾਰ ਨਰਿੰਦਰ ਮੋਦੀ ਸੱਤਾ 'ਚ ਆਏ ਤਾਂ ਉਹ ਮੁਕੇਸ਼ ਅੰਬਾਨੀ ਨੂੰ ਹੀ ਫਾਇਦਾ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਹੈ ਤਾਂ ਕਾਂਗਰਸ ਤੇ ਮੋਦੀ ਨੂੰ ਸੱਤਾ 'ਚ ਆਉਣ ਤੋਂ ਰੋਕਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਦੇਸ਼ ਦੇ ਲੋਕਾਂ ਨੂੰ ਲੁੱਟਣ ਦਾ ਕੰਮ ਕਰਦੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਮੋਦੀ ਵਿਕਾਸ ਦੇ ਮੁੱਦੇ 'ਤੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਜਦ ਕਿ ਗੁਜਰਾਤ 'ਚ ਵਿਕਾਸ ਨਾਂ ਦੀ ਕੋਈ ਚੀਜ ਨਹੀਂ ਹੈ।

No comments:

Post a Comment